ਅੱਤਵਾਦੀਆਂ ਅਤੇ ਅਪਰਾਧੀਆਂ ਨਾਲ ਲੋਹਾ ਲੈਂਦਿਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਪੁਲਿਸ ਮੁਲਾਜ਼ਮਾਂ ਨੂੰ ਸ਼ਰਧਾਂਜਲੀ ਭੇਟ

ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਅੱਤਵਾਦੀਆਂ ਅਤੇ ਅਪਰਾਧੀਆਂ ਨਾਲ ਲੋਹਾ ਲੈਂਦਿਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਪੁਲਿਸ ਮੁਲਾਜ਼ਮਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਪੰਜਾਬ ਆਰਮਡ ਪੁਲਿਸ (ਪੀ.ਏ.ਪੀ.) ਹੈੱਡਕੁਆਰਟਰ ਵਿਖੇ 64ਵਾਂ ਸੂਬਾ ਪੱਧਰੀ ਪੁਲਿਸ ਯਾਦਗਾਰੀ ਦਿਵਸ ਮਨਾਇਆ ਗਿਆ। ਪੁਲਿਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਦਾ ਬਹਾਦਰੀ ਅਤੇ ਕੁਰਬਾਨੀ ਵਾਲਾ ਸ਼ਾਨਾਮੱਤਾ ਇਤਿਹਾਸ ਹੈ।



