ਨਸ਼ਾ ਤਸਕਰ ਨੂੰ 4.94 ਕਰੋੜ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ

ਲੁਧਿਆਣਾ, 11 ਅਕਤੂਬਰ: ਪੰਜਾਬ ਪੁਲਿਸ ਵੱਲੋਂ ਜੰਮੂ-ਕਸ਼ਮੀਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ 30 ਕਿਲੋ ਕੋਕੀਨ ਬਰਾਮਦਗੀ ਦੇ ਮਾਮਲੇ ਵਿੱਚ ਲੋੜੀਂਦੇ ਨਸ਼ਾ ਤਸਕਰ ਨੂੰ 4.94 ਕਰੋੜ ਰੁਪਏ ਦੀ ਡਰੱਗ ਮਨੀ ਸਮੇਤ ਮੁੱਲਾਂਪੁਰ ਦਾਖਾ, ਲੁਧਿਆਣਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦਿੱਤੀ।



