ਮੋਗਾ: ਗੁਰੂ ਤੇਗ ਬਹਾਦੁਰ ਜੀ ਦੀ 350ਵੀਂ ਸ਼ਹੀਦੀ ਦਿਹਾੜੇ ’ਤੇ 350 ਬੱਚਿਆਂ ਨੂੰ ਕੋਟੀਆਂ ਵੰਡੀਆਂ

ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮੋਗਾ ਵਿੱਚ ਇੱਕ ਵਿਸ਼ੇਸ਼ ਸੇਵਾ ਸਮਾਗਮ ਆਯੋਜਿਤ ਕੀਤਾ ਗਿਆ। ਇਸ ਸੇਵਾ ਦੌਰਾਨ ਮੋਗਾ ਨਿਸ਼ਕਾਮ ਸੇਵਾ ਭਾਵ ਵੱਲੋਂ 350 ਜ਼ਰੂਰਤਮੰਦ ਬੱਚਿਆਂ ਨੂੰ ਕੋਟੀਆਂ ਵੰਡੀਆਂ ਗਈਆਂ, ਜਿਸ ਨਾਲ ਠੰਢ ਦੇ ਮੌਸਮ ਵਿੱਚ ਬੱਚਿਆਂ ਨੂੰ ਵੱਡੀ ਸਹਾਇਤਾ ਮਿਲੀ।
ਸਮਾਗਮ ਵਿੱਚ ਸਾਬਕਾ ਐਮਐਲਏ ਰਮਿੰਦਰ ਆਮਲਾ ਨੇ ਖ਼ਾਸ ਤੌਰ ’ਤੇ ਸ਼ਿਰਕਤ ਕੀਤੀ ਅਤੇ ਬੱਚਿਆਂ ਦਾ ਹੌਸਲਾ ਵਧਾਇਆ। ਉਨ੍ਹਾਂ ਕਿਹਾ ਕਿ ਮਨੁੱਖਤਾ ਦੀ ਸੇਵਾ ਸਭ ਤੋਂ ਵੱਡੀ ਸੇਵਾ ਹੈ ਅਤੇ ਨਿਸ਼ਕਾਮ ਸੇਵਾ ਭਾਵ ਇਸ ਮਰਿਆਦਾ ਨੂੰ ਪਿਛਲੇ 22 ਸਾਲਾਂ ਤੋਂ ਬਖੂਬੀ ਨਿਭਾ ਰਿਹਾ ਹੈ।
ਸਮਾਜ ਸੇਵੀਆਂ ਨੇ ਇਸ ਉਪਰਾਲੇ ਦੀ ਖੁੱਲ੍ਹ ਕੇ ਪ੍ਰਸ਼ੰਸਾ ਕੀਤੀ ਅਤੇ ਦੱਸਿਆ ਕਿ ਸੰਸਥਾ ਹਰ ਸਾਲ ਗਰੀਬ ਬੱਚਿਆਂ ਨੂੰ ਫੀਸਾਂ, ਵਜ਼ੀਫ਼ੇ ਅਤੇ ਸਕਾਲਰਸ਼ਿਪ ਦੇ ਰੂਪ ਵਿੱਚ ਮਦਦ ਪ੍ਰਦਾਨ ਕਰ ਰਹੀ ਹੈ। ਇਸ ਸੇਵਾ ਕਾਰਜ ਨਾਲ ਨਾ ਸਿਰਫ਼ ਬੱਚਿਆਂ ਦੀਆਂ ਲੋੜਾਂ ਪੂਰੀਆਂ ਹੋ ਰਹੀਆਂ ਹਨ, ਬਲਕਿ ਸਮਾਜ ਵਿੱਚ ਸੇਵਾ ਦੀ ਰੀਤ ਵੀ ਮਜ਼ਬੂਤ ਹੋ ਰਹੀ ਹੈ।
ਰਮਿੰਦਰ ਆਮਲਾ ਨੇ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਸਾਡੇ ਲਈ ਤਿਆਗ, ਧਰਮ ਅਤੇ ਮਨੁੱਖਤਾ ਦਾ ਸਭ ਤੋਂ ਵੱਡਾ ਸਬਕ ਹੈ ਅਤੇ ਇਸੇ ਪ੍ਰੇਰਨਾ ਨਾਲ ਸੰਸਥਾ ਵੱਲੋਂ ਕੀਤੀ ਗਈ ਇਹ ਸੇਵਾ ਕਾਬਿਲ-ਏ-ਤਾਰੀਫ਼ ਹੈ।