ਪੈਟਰੋਲ ਦੇ ਰੇਟਾਂ ਚ ਮੁੜ ਆਇਆ ਬਦਲਾਵ, ਪੰਜਾਬ ਚ ਪੈਟਰੋਲ ਸਸਤਾ
ਅੱਜ ਜਾਣੀ ਮਿਤੀ 3 ਅਕਤੂਬਰ ਨੂੰ ਦੇਸ਼ ਦੇ ਕਈ ਸੂਬਿਆਂ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਬਦਲਾਅ ਦੇਖਣ ਨੂੰ ਮਿਲਿਆ ਹੈ। ਹਿਮਾਚਲ ਪ੍ਰਦੇਸ਼, ਹਰਿਆਣਾ, ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਦੇਖਿਆ ਜਾ ਰਿਹਾ ਹੈ। ਜਦਕਿ ਬਿਹਾਰ, ਜੰਮੂ-ਕਸ਼ਮੀਰ ਅਤੇ ਪੰਜਾਬ ਵਿੱਚ ਈਂਧਨ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਵਿਚ ਅੱਜ ਪੈਟਰੋਲ 48 ਪੈਸੇ ਸਸਤਾ ਹੋਇਆ ਹੈ। ਪੰਜਾਬ ਵਿਚ ਇਸ ਸਮੇਂ ਪੈਟਰੋਲ ਦੀ ਔਸਤ ਕੀਮਤ 98.26 ਹੋ ਗਈ ਹੈ। 