ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪਾਵਨ ਪ੍ਰਕਾਸ਼ ਦਿਹਾੜੇ ਮੌਕੇ ਟੀਮ ਦੀਪੂ ਘਈ ਵੱਲੋਂ 3 ਨਵੰਬਰ ਨੂੰ ਪਹਿਲਾ ਵਿਸ਼ਾਲ ਸਤਿਸੰਗ

ਲਕਸ਼ਮੀ ਪੈਲੇਸ 'ਚ ਆਯੋਜਿਤ ਸਤਿਸੰਗ 'ਚ ਮੁੱਖ ਮਹਿਮਾਨ ਹੋਣਗੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ: ਦੀਪੂ ਘਈ

ਲੁਧਿਆਣਾ, 13 ਅਕਤੂਬਰ (ਜਸਵੀਰ ਜੱਸੀ, ਦੀਵਾਨ ਸਿੰਘ): ਭਗਵਾਨ ਵਾਲਮੀਕਿ ਜੀ ਮਹਾਰਾਜ ਦੇ ਪਾਵਨ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਹਿਲਾ ਵਿਸ਼ਾਲ ਸਤਿਸੰਗ ਸਮਾਗਮ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਦੀਪੂ ਘਈ ਅਤੇ ਉਨ੍ਹਾਂ ਦੀ ਟੀਮ ਵੱਲੋਂ 3 ਨਵੰਬਰ ਦਿਨ ਸ਼ੁੱਕਰਵਾਰ ਨੂੰ ਸ਼ਾਮ 7 ਵਜੇ ਸੁੰਦਰ ਨਗਰ ਸਥਿਤ ਮਹਾਲਕਸ਼ਮੀ ਪੈਲੇਸ ਵਿਖੇ ਕਰਵਾਇਆ ਜਾਵੇਗਾ। ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਨੌਜਵਾਨਾਂ ਵੱਲੋਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਅਕਾਲੀ ਦਲ ਦੇ ਜਨਰਲ ਸਕੱਤਰ ਆਰ. ਡੀ.ਸ਼ਰਮਾ, ਦੀਪੂ ਘਈ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵੱਲੋਂ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਪਿੰਡ ਲੰਬੀ ਵਿਖੇ ਮੁਲਾਕਾਤ ਕੀਤੀ ਗਈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੂੰ ਸੱਦਾ ਦਿੱਤਾ ਗਿਆ। ਸੁਖਬੀਰ ਸਿੰਘ ਬਾਦਲ ਨੇ ਸੱਦਾ ਪ੍ਰਵਾਨ ਕਰਦਿਆਂ ਕਿਹਾ ਕਿ ਦੀਪੂ ਘਈ ਅਤੇ ਉਨ੍ਹਾਂ ਦੀ ਟੀਮ ਵੱਲੋਂ ਨੌਜਵਾਨ ਪੀੜ੍ਹੀ ਨੂੰ ਧਰਮ ਨਾਲ ਜੋੜਨ ਲਈ ਜੋ ਸਿਆਸੀ ਅਤੇ ਧਾਰਮਿਕ ਕਾਰਜ ਕੀਤਾ ਜਾ ਰਿਹਾ ਹੈ, ਉਹ ਸ਼ਲਾਘਾਯੋਗ ਹੈ। ਇਸ ਮੌਕੇ ਦੀਪੂ ਘਈ ਨੇ ਦੱਸਿਆ ਕਿ ਸਮਾਗਮ ਵਿੱਚ ਪਵਨ ਦ੍ਰਾਵਿੜ ਅਤੇ ਰਾਕੇਸ਼ ਰਾਹੀ ਭਗਵਾਨ ਵਾਲਮੀਕਿ ਜੀ ਮਹਾਰਾਜ ਦਾ ਗੁਣਗਾਨ ਕਰਨਗੇ। ਸਮਾਗਮ ਵਿੱਚ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਭਗਵਾਨ ਵਾਲਮੀਕਿ ਜੀ ਮਹਾਰਾਜ ਦਾ ਆਸ਼ੀਰਵਾਦ ਪ੍ਰਾਪਤ ਕਰਨਗੇ। ਇਸ ਮੌਕੇ ਦੀਪੂ ਘਈ, ਆਰ.ਡੀ. ਸ਼ਰਮਾ ਦੇ ਨਾਲ ਰਤਨ ਵੜੈਚ, ਸਤਨਾਮ ਕੈਲੇ, ਮੁਨੀਸ਼ ਵਲਾਇਤ, ਸੁਸ਼ੀਲ ਗੋਸਵਾਮੀ, ਅਮਰ ਵਰਮਾ, ਰੋਹਿਤ, ਕਾਕਾ ਚੌਧਰੀ, ਹਨੀ ਹੰਸ, ਕਰਨ ਘਈ, ਅਸ਼ੋਕ, ਮੁਕੱਦਰ, ਸੋਨੂੰ ਆਦਿ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button