ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 1 ਵਿਖੇ ਕੀਤਾ RMC ਰੋੜ ਦਾ ਉਦਘਾਟਨ
ਲੁਧਿਆਣਾ, 07 ਨਵੰਬਰ (ਜਸਵੀਰ ਜੱਸੀ) – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 1 ਅਧੀਨ ਭਾਰਤੀ ਕਲੋਨੀ ਅਤੇ ਬਾਜ਼ੀਗਰ ਡੇਰੇ ਵਿੱਚ ਨਵੀਆਂ ਆਰ.ਐਮ.ਸੀ. ਸੜਕਾਂ ਦਾ ਉਦਘਾਟਨ ਕੀਤਾ ਗਿਆ।
ਵਿਧਾਇਕ ਬੱਗਾ ਨੇ ਦੱਸਿਆ ਕਿ ਇਨ੍ਹਾਂ ਸੜਕਾਂ ਦੀ ਹਾਲਤ ਬੀਤੇ ਕਾਫ਼ੀ ਸਮੇਂ ਤੋਂ ਤਰਸਯੋਗ ਬਣੀ ਹੋਈ ਸੀ ਅਤੇ ਰਾਹਗੀਰਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਇਲਾਕੇ ਦੀ ਸਾਰ ਨਹੀਂ ਲਈ ਗਈ ਪਰ ਹੁਣ ਸੜਕ ਦੇ ਨਿਰਮਾਣ ਤੋਂ ਬਾਅਦ ਆਵਾਜਾਈ ਸੁਚਾਰੂ ਢੰਗ ਨਾਲ ਚੱਲੇਗੀ।
ਹਲਕਾ ਲੁਧਿਆਣਾ ਉੱਤਰੀ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਦੇ ਲਈ ਵਚਨਬੱਧਤਾ ਦੁਹਰਾਉਂਦੇ ਹੋਏ ਵਿਧਾਇਕ ਬੌੱਗਾ ਅਤੇ ਉਨ੍ਹਾ ਦੀ ਟੀਮ ਨੇ ਕਿਹਾ ਕਿ ਨਵੀਂ ਸੜਕ ਦਾ ਨਿਰਮਾਣ ਜੰਗੀ ਪੱਧਰ ‘ਤੇ ਕਰਵਾਇਆ ਜਾਵੇਗਾ। ਉਨ੍ਹਾ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਹਲਕੇ ਚ ਕੋਈ ਸੜਕ ਮੁਰੰਮਤ ਤੋਂ ਵਾਂਝੀ ਨਾ ਰਹੇ। ਉਨ੍ਹਾ ਕਿਹਾ ਕਿ ਪਿੰਡਾਂ ਦੇ ਨਾਲ ਸ਼ਹਿਰਾਂ ਦੇ ਵਿੱਚ ਵੀ ਸੜਕ ਕੁਨੇਕਟੀਵਿਟੀ ਨੂੰ ਚੰਗਾ ਬਣਾਉਣ ਦੇ ਲਈ ਲਗਾਤਾਰ ਸਾਡੀ ਸਰਕਾਰ ਵੱਲੋਂ ਯਤਨ ਕੀਤੇ ਜਾ ਰਹੇ ਹਨ।




