ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ‘ਤੇ ਰੂਹਾਨੀ ਕੀਰਤਨ, ਸੰਗਤਾਂ ਦੀ ਵੱਡੀ ਹਾਜ਼ਰੀ

ਦੇਸ਼ ਭਰ ਵਿੱਚ ਮਨਾਏ ਜਾ ਰਹੇ ਸ਼ਹੀਦੀ ਦਿਹਾੜੇ ‘ਤੇ ਬੱਚਿਆਂ ਤੋਂ ਲੈ ਕੇ ਵੱਡੇ ਕੀਰਤਨੀਏਆਂ ਤੱਕ ਨੇ ਕੀਰਤਨ ਰਾਹੀਂ ਗੁਰੂ ਸਾਹਿਬ ਨੂੰ ਅਰਪਿਤ ਕੀਤੀ ਸ਼ਰਧਾਂਜਲੀ

ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਦੇਸ਼ ਭਰ ਵਿੱਚ ਸਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਜਿੱਥੇ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋ ਰਹੀ ਹੈ ਉੱਥੇ ਛੋਟੇ ਬੱਚਿਆਂ ਨੇ ਵੀ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦਿਹਾੜੇ ਉੱਪਰ ਕੀਤਾ ਕੀਰਤਨ ਅਤੇ ਸੁਣਾਈਆਂ ਧਾਰਮਿਕ ਕਵਿਤਾਵਾਂ । ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਦੇਸ਼ ਭਰ ਵਿੱਚ ਮਨਾਇਆ ਜਾ ਰਿਹਾ ਹੈ । ਲੋਕ ਗੁਰਦੁਆਰਾ ਸਾਹਿਬ ਨਤਮਸਤਕ ਹੋ ਰਹੇ ਹਨ। ਜਿੱਥੇ ਵੱਡੇ ਵੱਡੇ ਕੀਰਤਨੀਏ ਇਸ ਮੌਕੇ ਉੱਪਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰ ਰਹੇ ਹਨ ਉੱਥੇ ਹੀ ਛੋਟੇ-ਛੋਟੇ ਬੱਚੇ ਵੀ ਸਕੂਲਾਂ ਵਿੱਚੋਂ ਗੁਰਦੁਆਰਾ ਸਾਹਿਬ ਵਿੱਚ ਪਹੁੰਚ ਕੇ ਹਾਜ਼ਰੀਆਂ ਭਰ ਰਹੇ ਹਨ ਅਤੇ ਕੀਰਤਨ ਅਤੇ ਧਾਰਮਿਕ ਕਵਿਤਾਵਾਂ ਗਾ ਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸ਼ਰਧਾਂਜਲੀ ਅਰਪਣ ਕਰ ਰਹੇ ਹਨ। ਗੁਰੂ ਨਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਗੁਰਪੁਰਬ ਨੂੰ ਸਮਰਪਿਤ ਅਜ ਵਿਸ਼ੇਸ਼ ਪ੍ਰੋਗਰਾਮ ਉਲੀਕੇ ਗਏ ਹਨ । ਇਸ ਮੌਕੇ ਤੇ ਬੋਲਦੇ ਹੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਉੱਪਰ ਵਿਸ਼ੇਸ਼ ਕੀਰਤਨ ਦੀਵਾਨ ਸਜਾਏ ਜਾ ਰਹੇ ਹਨ ਵੱਡੀ ਗਿਣਤੀ ਵਿੱਚ ਸੰਗਤ ਪਹੁੰਚ ਰਹੀ ਹੈ। ਉਹਨਾਂ ਨੇ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਨੂੰ ਹਿੰਦ ਦੀ ਚਾਦਰ ਕਿਹਾ ਜਾਂਦਾ ਸੀ ਕਿਉਂਕਿ ਉਹਨ੍ਾਂ ਨੇ ਕਸ਼ਮੀਰੀ ਪੰਡਤਾਂ ਦੇ ਕਹਿਣ ਤੇ ਬਲਦਾਨ ਦਿੱਤਾ ਅਤੇ ਲੋਕਾਂ ਨੂੰ ਧਰਮ ਦੇ ਸਤਿਕਾਰ ਦਾ ਸੁਨੇਹਾ ਦਿੱਤਾ ਉਹਨਾਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨਾ ਸਿਰਫ ਸਿੱਖਾਂ ਦੇ ਨਾਂ ਹੀ ਸਿਰਫ ਹਿੰਦੂਆਂ ਦੇ ਗੁਰੂ ਹਨ ਉਹ ਸਾਰੇ ਹੀ ਧਰਮਾਂ ਦੇ ਸਾਂਝੇ ਗੁਰੂ ਹਨ ।

Related Articles

Leave a Reply

Your email address will not be published. Required fields are marked *

Back to top button