ਪੰਜਾਬੀ ਗਾਇਕਾ ਤੇ ਅਦਾਕਾਰਾ ਅਮਰ ਨੂਰੀ ਨੂੰ ਧਮਕੀ ਭਰੀ ਕਾਲ, ਪੁਲਿਸ ਵੱਲੋਂ ਮਾਮਲਾ ਦਰਜ

ਜਾਬੀ ਸੰਗੀਤ ਜਗਤ ਨਾਲ ਜੁੜੀ ਮਸ਼ਹੂਰ ਗਾਇਕਾ ਤੇ ਅਦਾਕਾਰਾ ਅਮਰ ਨੂਰੀ ਨੂੰ ਧਮਕੀ ਭਰੀ ਫ਼ੋਨ ਕਾਲ ਆਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਕਾਲ ਕਰਨ ਵਾਲੇ ਵਿਅਕਤੀ ਨੇ ਆਪਣੇ ਆਪ ਨੂੰ ਇੰਸਪੈਕਟਰ ਗੁਰਮੀਤ ਸਿੰਘ ਦੱਸਦਿਆਂ ਅਮਰ ਨੂਰੀ ਨੂੰ ਗੰਭੀਰ ਧਮਕੀ ਦਿੱਤੀ।

ਧਮਕੀ ਦੇਣ ਵਾਲੇ ਨੇ ਕਿਹਾ ਕਿ ਅਮਰ ਨੂਰੀ ਦਾ ਪੁੱਤਰ, ਜੋ ਕਿ ਸੰਗੀਤ ਅਤੇ ਗਾਇਕੀ ਦੇ ਖੇਤਰ ਨਾਲ ਜੁੜਿਆ ਹੋਇਆ ਹੈ, ਉਹ ਗਾਣੇ ਬਣਾਉਣ ਅਤੇ ਗਾਉਣ ਦਾ ਕੰਮ ਤੁਰੰਤ ਬੰਦ ਕਰ ਦੇਵੇ, ਨਹੀਂ ਤਾਂ ਨਤੀਜੇ ਭੁਗਤਣੇ ਪੈਣਗੇ। ਇਸ ਕਾਲ ਤੋਂ ਬਾਅਦ ਅਮਰ ਨੂਰੀ ਕਾਫ਼ੀ ਘਬਰਾਹਟ ਵਿੱਚ ਆ ਗਈ ਅਤੇ ਉਨ੍ਹਾਂ ਨੇ ਤੁਰੰਤ ਪੁਲਿਸ ਨਾਲ ਸੰਪਰਕ ਕਰਕੇ ਸ਼ਿਕਾਇਤ ਦਰਜ ਕਰਵਾਈ।

ਸ਼ਿਕਾਇਤ ਦੇ ਆਧਾਰ ‘ਤੇ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਧਮਕੀ ਭਰੀ ਕਾਲ ਦੀ ਤਕਨੀਕੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਕਾਲ ਕਰਨ ਵਾਲੇ ਦੀ ਪਛਾਣ ਕੀਤੀ ਜਾ ਸਕੇ।

ਇਸ ਮਾਮਲੇ ਸਬੰਧੀ ਡੀਐਸਪੀ ਮੋਹਿਤ ਸਿੰਗਲਾ ਨੇ ਦੱਸਿਆ ਕਿ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਜਲਦ ਹੀ ਦੋਸ਼ੀ ਨੂੰ ਕਾਬੂ ਕਰ ਲਿਆ ਜਾਵੇਗਾ। ਪੁਲਿਸ ਵੱਲੋਂ ਕਾਲ ਦੀ ਸੱਚਾਈ ਅਤੇ ਦੋਸ਼ੀ ਦੀ ਪੂਰੀ ਪਿਛੋਕੜ ਖੰਗਾਲੀ ਜਾ ਰਹੀ ਹੈ।

ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਕਾਨੂੰਨ ਦਾ ਸਖ਼ਤੀ ਨਾਲ ਪਾਲਣ ਕੀਤਾ ਜਾਵੇਗਾ ਅਤੇ ਕਿਸੇ ਵੀ ਕਲਾਕਾਰ ਜਾਂ ਨਾਗਰਿਕ ਦੀ ਸੁਰੱਖਿਆ ਨਾਲ ਸਮਝੌਤਾ ਨਹੀਂ ਕੀਤਾ ਜਾਵੇਗਾ।wha

Related Articles

Leave a Reply

Your email address will not be published. Required fields are marked *

Back to top button