ਬੱਚਤ ਭਵਨ ਲੁਧਿਆਣਾ ਵਿੱਚ DISHA ਕਮੇਟੀ ਦੀ ਮੀਟਿੰਗ, ਮਨਰੇਗਾ ਬਿੱਲ ਖ਼ਿਲਾਫ਼ ਮਤਾ ਪਾਸ

ਅੱਜ ਬੱਚਤ ਭਵਨ ਲੁਧਿਆਣਾ ਵਿਖੇ ਵਿਕਾਸ ਕਾਰਜਾਂ ਦੀ ਸਮੀਖਿਆ ਲਈ District Development Co-Ordination and Monitoring Committee (DISHA) ਦੀ ਅਹੰਮ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੀ ਅਧ੍ਯਕਸ਼ਤਾ ਚੈਅਰਮੈਨ ਵੱਲੋਂ ਕੀਤੀ ਗਈ, ਜਦਕਿ ਸਹਿ-ਚੈਅਰਮੈਨ ਵਜੋਂ ਫ਼ਤਹਿਗੜ੍ਹ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਵੀ ਮੌਜੂਦ ਰਹੇ।
ਮੀਟਿੰਗ ਦੌਰਾਨ ਜ਼ਿਲ੍ਹੇ ਦੇ ਵਿਕਾਸ ਕਾਰਜਾਂ, ਚੱਲ ਰਹੀਆਂ ਯੋਜਨਾਵਾਂ ਅਤੇ ਲੋਕ-ਹਿਤ ਨਾਲ ਜੁੜੇ ਮੁੱਦਿਆਂ ‘ਤੇ ਸਾਰੇ ਉੱਚ ਅਧਿਕਾਰੀਆਂ ਅਤੇ ਕਮੇਟੀ ਮੈਂਬਰਾਂ ਨਾਲ ਵਿਸਤ੍ਰਿਤ ਚਰਚਾ ਕੀਤੀ ਗਈ। ਅਧਿਕਾਰੀਆਂ ਵੱਲੋਂ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਵੀ ਦਿੱਤੀ ਗਈ।
ਇਸ ਮੌਕੇ ਮਨਰੇਗਾ ਨੂੰ ਖ਼ਤਮ ਕਰਨ ਲਈ ਲਿਆਂਦੇ ਗਏ ਨਵੇਂ ਬਿੱਲ VB-G RAM G ਦੇ ਖ਼ਿਲਾਫ਼ ਇਕ ਮਤਾ ਪਾਸ ਕਰਕੇ ਡਿਪਟੀ ਕਮਿਸ਼ਨਰ ਲੁਧਿਆਣਾ ਰਾਹੀਂ ਭਾਰਤ ਸਰਕਾਰ ਨੂੰ ਭੇਜਿਆ ਗਿਆ। ਮੀਟਿੰਗ ਵਿੱਚ ਕਿਹਾ ਗਿਆ ਕਿ ਇਹ ਬਿੱਲ ਗਰੀਬ ਮਜ਼ਦੂਰਾਂ ਦੀ ਰੋਜ਼ੀ-ਰੋਟੀ ‘ਤੇ ਸਿੱਧਾ ਹਮਲਾ ਹੈ।
ਚੈਅਰਮੈਨ ਵੱਲੋਂ ਸਪਸ਼ਟ ਕੀਤਾ ਗਿਆ ਕਿ ਕਾਂਗਰਸ ਪਾਰਟੀ ਗਰੀਬ ਅਤੇ ਮਿਹਨਤੀ ਵਰਗ ਦੇ ਹੱਕਾਂ ਦੀ ਰੱਖਿਆ ਲਈ ਹਰ ਪੱਧਰ ‘ਤੇ ਸੰਘਰਸ਼ ਕਰੇਗੀ ਅਤੇ ਕਿਸੇ ਵੀ ਕੀਮਤ ‘ਤੇ ਮਜ਼ਦੂਰਾਂ ਦੇ ਹੱਕਾਂ ਨਾਲ ਸਮਝੌਤਾ ਨਹੀਂ ਹੋਣ ਦਿੱਤਾ ਜਾਵੇਗਾ।
ਮੀਟਿੰਗ ਦੇ ਅੰਤ ਵਿੱਚ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਵਿਕਾਸ ਕਾਰਜਾਂ ਨੂੰ ਪਾਰਦਰਸ਼ੀ ਢੰਗ ਨਾਲ ਤੇਜ਼ੀ ਨਾਲ ਪੂਰਾ ਕੀਤਾ ਜਾਵੇ, ਤਾਂ ਜੋ ਆਮ ਲੋਕਾਂ ਨੂੰ ਵਧ ਤੋਂ ਵਧ ਲਾਭ ਮਿਲ ਸਕੇ।



