ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਵਿੱਚ ਅਜਨਾਲਾ ਅਕਾਲੀ ਦਲ ਪ੍ਰੈਸ ਕਾਨਫਰੰਸ

ਅਜਨਾਲਾ — ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਨੂੰ ਲੈ ਕੇ ਅਜਨਾਲਾ ਵਿੱਚ ਅਕਾਲੀ ਦਲ ਵੱਲੋਂ ਇੱਕ ਮਹੱਤਵਪੂਰਨ ਪ੍ਰੈਸ ਕਾਨਫਰੰਸ ਆਯੋਜਿਤ ਕੀਤੀ ਗਈ। ਹਲਕਾ ਇੰਚਾਰਜ ਜੋਧ ਸਿੰਘ ਸਮਰਾ ਨੇ ਵਿਧਾਇਕ ਕੁਲਦੀਪ ਧਾਲੀਵਾਲ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੇ ਚੋਣ ਪ੍ਰਕਿਰਿਆ ਵਿੱਚ ਆਪਣੀ ਹਾਰ ਕਬੂਲ ਕਰਕੇ ਵੱਡੇ ਦਿਲ ਦਾ ਪਰਚਾ ਦਿੱਤਾ ਹੈ।

ਸਮਰਾ ਨੇ ਦੋਸ਼ ਲਗਾਇਆ ਕਿ ਜਿਹੜੇ ਉਮੀਦਵਾਰ ਜਿੱਤ ਦੀ ਦੌੜ ਵਿੱਚ ਸਨ, ਉਹਨਾਂ ਵਿੱਚੋਂ ਕਰੀਬ 10 ਉਮੀਦਵਾਰਾਂ ਦੇ ਨਾਮਜਦਗੀ ਪੱਤਰ ਜਾਣ ਬੁੱਝ ਕੇ ਰੱਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਦੇ ਉਮੀਦਵਾਰ ਮਜ਼ਬੂਤੀ ਨਾਲ ਜਿੱਤ ਰਹੇ ਸਨ, ਤਾਂ ਉਨ੍ਹਾਂ ਨੂੰ ਚੋਣ ਮੈਦਾਨ ਤੋਂ ਕਿਉਂ ਹਟਾਇਆ ਗਿਆ?

ਸਮਰਾ ਨੇ ਕਿਹਾ ਕਿ ਇੱਕ ਹੀ ਪਾਰਟੀ ਦੇ ਕਾਗਜ਼ ਸਹੀ ਹੋਣਾ ਅਤੇ ਬਾਕੀ ਸਾਰੀਆਂ ਪਾਰਟੀਆਂ ਦੇ ਕਾਗਜ਼ ਗਲਤ ਨਿਕਲਣਾ ਚੋਣ ਪ੍ਰਕਿਰਿਆ ‘ਤੇ ਵੱਡੇ ਸਵਾਲ ਖੜੇ ਕਰਦਾ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਪੰਜਾਬ ਭਰ ਵਿੱਚ ਚੋਣਾਂ ਨੂੰ ਲੈ ਕੇ ਸ਼ਰੇਆਮ ਧੱਕੇਸ਼ਾਹੀ ਹੋ ਰਹੀ ਹੈ, ਜਿਸ ਨਾਲ ਲੋਕਤੰਤਰ ਪ੍ਰਕਿਰਿਆ ਪ੍ਰਭਾਵਿਤ ਹੋ ਰਹੀ ਹੈ।

Related Articles

Leave a Reply

Your email address will not be published. Required fields are marked *

Back to top button